19 ਅਪ੍ਰੈਲ 2026 ਨੂੰ ਗੁਰਦੁਆਰਾ ਸਿੰਘ ਸਭਾ ਫਰਾਂਸ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਨਗਰ ਕੀਰਤਨ ਵਿੱਚ ਕੀਰਤਨ, ਕਥਾ ਅਤੇ ਗਤਕਾ ਦੇ ਪ੍ਰਦਰਸ਼ਨ ਵੀ ਕੀਤੇ ਜਾਣਗੇ, ਜੋ ਸਿੱਖ ਇਤਿਹਾਸ ਅਤੇ ਸ਼ੌਰਯ ਦੀ ਝਲਕ ਪੇਸ਼ ਕਰਦੇ ਹਨ। ਇਸ ਮੌਕੇ ‘ਤੇ ਸੰਗਤ ਵੱਲੋਂ ਲੰਗਰ ਸੇਵਾ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਜਾਵੇਗਾ
ਸਭ ਨੂੰ ਨਿਮਰਤਾ ਨਾਲ ਬੇਨਤੀ ਹੈ ਕਿ ਇਸ ਪਵਿੱਤਰ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।

